ਜੁਲਾਈ 2024 ਪੰਜਾਬੀ ਕਾਨਫ਼ਰੰਸ ਦੀਆਂ ਝਲਕੀਆਂ






ਜੁਲਾਈ 2024 ਪੰਜਾਬੀ ਕਾਨਫ਼ਰੰਸ ਦੀਆਂ ਤਿਆਰੀਆਂ
ਮਈ 2024 ਤਿਆਰੀਆਂ
ਮਾਰਚ 2024 ਪ੍ਰੈੱਸ ਨੋਟ
ਸਿੱਖ ਐਜੂਕੇਸ਼ਨ ਕੌਂਸਲ ਵੱਲੋਂ ਪੰਜਾਬੀ ਕਾਨਫਰੰਸ ਯੂਕੇ 2024 ਦਾ ਪੋਸਟਰ ਜਾਰੀ

ਲੰਦਨ () ਇੰਗਲੈਂਡ ਦੇ ਪ੍ਰਸਿੱਧ ਸ਼ਹਿਰ ਲੈਸਟਰ ਵਿੱਚ ਜੁਲਾਈ ਮਹੀਨੇ 27 ਅਤੇ 28 ਤਾਰੀਖ ਨੂੰ ਕਰਵਾਈ ਜਾਣ ਵਾਲੀ ਪੰਜਾਬੀ ਕਾਨਫਰੰਸ 2024 ਦਾ ਪੋਸਟਰ ਸਿੱਖ ਐਜੂਕੇਸ਼ਨ ਕੌਂਸਲ ਵੱਲੋਂ ਜਾਰੀ ਕੀਤਾ ਗਿਆ।
ਸਿੱਖ ਐਜੂਕੇਸ਼ਨ ਕੌਂਸਲ ਦੇ ਚੇਅਰਪਰਸਨ ਡਾ ਪਰਗਟ ਸਿੰਘ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਜਿੱਥੇ ਕਾਨਫਰੰਸ ਦੀ ਰੂਪ ਰੇਖਾ ਤਿਆਰ ਕੀਤੀ ਗਈ। ਉੱਥੇ ਇਸਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਇਸ ਸਮੇਂ ਡਾ ਪਰਗਟ ਸਿੰਘ ਨੇ ਦੱਸਿਆ ਕਿ ਪੰਜਾਬੀ ਕਾਨਫ਼ਰੰਸ ਦੀਆਂ ਤਿਆਰੀਆਂ ਪੂਰੇ ਜ਼ੋਰ ਸ਼ੋਰ ਨਾਲ ਚੱਲ ਰਹੀਆਂ, ਇਸ ਕਾਨਫ਼ਰੰਸ ਨੂੰ ਕਰਵਾਉਣ ਦਾ ਮੁੱਖ ਮਕਸਦ ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿੱਪੀ ਦੇ ਵਿਕਾਸ ਨੂੰ ਅੱਗੇ ਤੋਰਨਾ ਹੈ।
ਇਸ ਸਮੇਂ ਕੰਵਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਨੂੰ ਸੰਭਾਵਨਾਵਾਂ ਵਿੱਚ ਬਦਲਣ ਲਈ ਤੇ ਇਸ ਨੂੰ ਅੱਜ ਦੇ ਤਕਨੀਕੀ ਸਮੇਂ ਦੇ ਸਨਮੁੱਖ ਖੜਾ ਕਰਨ ਲਈ ਸਾਨੂੰ ਅਜਿਹੀਆਂ ਕਾਨਫਰੰਸਾਂ ਦਾ ਆਯੋਜਨ ਕਰਨਾ ਬਹੁਤ ਜਰੂਰੀ ਹੈ। ਉਹਨਾਂ ਨੇ ਤਕਨੀਕ ਉੱਪਰ ਖਾਸ ਜ਼ੋਰ ਦਿੰਦਿਆ ਕਿਹਾ ਕਿ ਕ੍ਰਿਤਿਮ ਬੁੱਧੀ (ਆਰਟੀਫਿਸ਼ੀਅਲ ਇੰਟੈਲੀਜੈਂਸ) ਨੂੰ ਸਮਝਣਾ ਅਤੇ ਇਸ ਉੱਪਰ ਪੰਜਾਬੀ ਭਾਸ਼ਾ ਨੂੰ ਲੈ ਕੇ ਕੰਮ ਕੀਤਾ ਜਾਣਾ ਬਹੁਤ ਜਰੂਰੀ ਹੈ।
ਬਲਵਿੰਦਰ ਸਿੰਘ ਚਾਹਲ ਤੇ ਕੁਲਵੰਤ ਕੌਰ ਢਿੱਲੋਂ ਪ੍ਰਧਾਨ ਸਾਹਿਤ ਕਲਾ ਕੇਂਦਰ ਸਾਊਥਾਲ ਨੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਬਰਤਾਨੀਆ ਵਿੱਚ ਪਿਛਲੀ ਅੱਧੀ ਸਦੀ ਤੋਂ ਵੱਧ ਵਿੱਚ ਰਚੇ ਗਏ ਪੰਜਾਬੀ ਸਾਹਿਤ ਦੀ ਨਿਸ਼ਾਨਦੇਹੀ ਕਰਨ ਵਿੱਚ ਪੰਜਾਬੀ ਕਾਨਫਰੰਸ ਯੂਕੇ ਨੇ ਪਿਛਲੇ ਸਾਲ ਅਹਿਮ ਭੂਮਿਕਾ ਨਿਭਾਈ ਤੇ ਇਸ ਸਾਲ ਇਸ ਅਹਿਮ ਵਿਸ਼ੇ ਸੰਬੰਧੀ ਭਰਮੀ ਵਿਚਾਰ ਚਰਚਾ ਕੀਤੀ ਜਾਵੇਗੀ।
ਹਰਮੀਤ ਸਿੰਘ ਜਨਰਲ ਸੈ: ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ, ਭਾਈ ਕੁਲਵੰਤ ਸਿੰਘ ਭਿੰਡਰ ਉਪਪ੍ਰਧਾਨ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਨੇ ਦੱਸਿਆ ਕਿ ਯੂਕੇ ਵਿੱਚ ਪੰਜਾਬੀ ਦੀ ਪੜ੍ਹਾਈ ਕਰਵਾਉਣ ਦੇ ਉਪਰਾਲਿਆਂ ਵਿੱਚ ਵੱਖੋ ਵੱਖ ਗੁਰਦੁਆਰਿਆਂ ਦਾ ਹਮੇਸ਼ਾ ਅਹਿਮ ਯੋਗਦਾਨ ਰਿਹਾ ਹੈ ਤੇ ਬਹੁਤ ਸਾਰੇ ਗੁਰੂਘਰਾਂ ਵਿੱਚ 500 ਤੋਂ ਵੱਧ ਬੱਚਿਆਂ ਨੂੰ ਹਰ ਹਫ਼ਤੇ ਗੁਰਮੁਖੀ ਦੀ ਸਿੱਖਿਆ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਸਾਊਥਾਲ ਦੇ ਗੁਰੂਘਰ ਤੇ ਗੁਰਦੁਆਰਾ ਗੁਰੂ ਤੇਗ਼ ਬਹਾਦਰ ਲੈਸਟਰ ਵੱਲੋਂ ਪੰਜਾਬੀ ਕਾਨਫ਼ਰੰਸ ਨੂੰ ਕਾਮਯਾਬ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।
ਇਸ ਸਮੇਂ ਹੋਰ ਸ਼ਾਮਲ ਮੈਂਬਰਾਂ ਵਿੱਚ ਹਰਵਿੰਦਰ ਸਿੰਘ ਨੇ ਸਿੱਖ ਐਜੂਕੇਸ਼ਨ ਕੋਂਸਲ ਵੱਲੇ ਪੰਜਾਬੀ ਭਾਸ਼ਾ ਦੀ ਪ੍ਰਫੁਲਿਤਾ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੇ ਚਾਨਣਾ ਪਾਇਆ।
ਮਾਰਚ 2024




ਜਨਵਰੀ 2024




ਅਗਸਤ 2023









